ਵਿਧਾਇਕ ਨੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਨੂੰ ਦਿੱਤੀ ਵਧਾਈ

Jun 23, 2025 - 21:51
ਵਿਧਾਇਕ ਨੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਨੂੰ ਦਿੱਤੀ ਵਧਾਈ
 ਫਾਜ਼ਿਲਕਾ 23 ਜੂਨ : ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਅੱਜ ਇਥੇ ਪਾਰਟੀ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਉਪਕਾਰ ਸਿੰਘ ਜਾਖੜ ਸਮੇਤ ਵੱਖ-ਵੱਖ ਹੋਰ ਨਵੇਂ ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਮੂੰਹ ਮਿੱਠਾ ਕਰਵਾਇਆ । ਉਹਨਾਂ ਨੇ ਕਿਹਾ ਕਿ ਇਹਨਾਂ ਨਿਯੁਕਤੀਆਂ ਨਾਲ ਪਾਰਟੀ ਹੋਰ ਮਜਬੂਤ ਹੋਈ ਹੈ ਅਤੇ ਸਰਕਾਰ ਦੀ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਘਰ ਘਰ  ਪਹੁੰਚਾਉਣ ਵਿੱਚ ਸੌਖ ਹੋਵੇਗੀ। ਉਨਾ ਨੇ ਇਸ ਮੌਕੇ ਪੰਜਾਬ ਸਮਾਜੀਕ ਸੁਰੱਖਿਆ ਬੋਰਡ ਦੇ ਨਵੇਂ ਨਿਯੁਕਤ ਮੈਂਬਰ ਸੁਰਜੀਤ ਸਿੰਘ , ਜਿਲ੍ਾ ਸਕੱਤਰ ਨਰੇਸ਼ ਸਿੰਘ ਘੁਬਾਇਆ ਨੂੰ ਵੀ ਉਹਨਾਂ ਦੀ ਨਿਯੁਕਤੀ ਤੇ ਵਧਾਈ ਦਿੱਤੀ ਅਤੇ ਮੂੰਹ ਮਿੱਠਾ ਕਰਵਾਇਆ ।
ਵਿਧਾਇਕ ਨਰਿੰਦਰ ਪਲ ਸਿੰਘ ਸਵਨਾ ਨੇ ਕਿਹਾ ਕਿ ਸ਼੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕਾਂ ਲਈ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਅਤੇ ਪਾਰਟੀ ਇਹਨਾਂ ਸਕੀਮਾਂ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰੇਗੀ।
ਸ਼ਿਵਮ ਮਦਾਨ ਸ਼ਿਵਮ ਮਦਾਨ "ਪਬਲਿਕ ਬਾਈਟਸ" ਦੇ ਸੰਸਥਾਪਕ ਅਤੇ ਸੰਪਾਦਕ ਹਨ। ਉਹ ਨਿਸਪੱਖ ਅਤੇ ਪ੍ਰਭਾਵਸ਼ਾਲੀ ਪੱਤਰਕਾਰਤਾ ਵਲ ਅੰਗੀਕਾਰ ਕਰਦੇ ਹੋਏ, ਲੋਕਾਂ ਦੀ ਆਵਾਜ਼ ਬੁਲੰਦ ਕਰਨ ਅਤੇ ਮਹੱਤਵਪੂਰਨ ਖ਼ਬਰਾਂ ਪਹੁੰਚਾਉਣ ਲਈ ਸਮਰਪਿਤ ਹਨ। ਉਨ੍ਹਾਂ ਦਾ ਉਦੇਸ਼ ਯਥਾਰਥਪੂਰਨ ਅਤੇ ਭਰੋਸੇਯੋਗ ਜਾਣਕਾਰੀ ਪ੍ਰਦਾਨ ਕਰਨਾ ਹੈ।